ਦਾ ਐਡੀਟਰ ਨਿਊਜ਼, ਜਲਾਲਾਬਾਦ —– ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮਾਮਲਾ ਪੰਚਾਇਤੀ ਚੋਣਾਂ ਦੌਰਾਨ ਜਲਾਲਾਬਾਦ ਦੇ ਬੀਡੀਪੀਓ ਦਫ਼ਤਰ ਵਿਚ ਗੋਲੀ ਚੱਲਣ ਦਾ ਹੈ। ਵਰਦੇਵ ਸਿੰਘ ਨੋਨੀ ਮਾਨ ਨੂੰ ਦੇਰ ਰਾਤ ਪੁਲਿਸ ਨੇ ਮੁਹਾਲੀ ਤੋਂ ਗ੍ਰਿਫਤਾਰ ਕੀਤਾ।
ਦੱਸ ਦਈਏ ਕਿ ਬੀਡੀਪੀਓ ਦਫ਼ਤਰ ਵਿਚ ਗੋਲੀ ਚੱਲਣ ਤੋਂ ਬਾਅਦ ਪੁਲਿਸ ਨੇ ਨੋਨੀ ਮਾਨ, ਬੋਬੀ ਮਾਨ ਸਮੇਤ ਪੰਜ ਲੋਕਾਂ ਮਾਮਲਾ ਦਰਜ ਖ਼ਿਲਾਫ਼ ਕੀਤਾ ਸੀ। ਜਦ ਕਿ ਤਕਰੀਬਨ 2 ਮਹੀਨੇ ਪਹਿਲਾਂ ਹੀ ਚੁੱਕੀ ਬੋਬੀ ਮਾਨ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ ਅਤੇ ਅੱਜ ਪੁਲਿਸ ਨੇ ਵਰਦੇਵ ਸਿੰਘ ਨੋਨੀ ਮਾਨ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।

ਦੱਸ ਦਈਏ ਕਿ ਬੀਡੀਪੀਓ ਦਫਤਰ ਮੂਹਰੇ ਹੋਈ ਇਸ ਝੜਪ ‘ਚ ਮਨਦੀਪ ਸਿੰਘ ਬਰਾੜ ਵਾਸੀ ਮੁਹੰਮਦ ਵਾਲਾ ਦੀ ਛਾਤੀ ‘ਚ ਗੋਲੀ ਲੱਗੀ ਸੀ ਅਤੇ ਰਜੇਸ਼ ਕੁਮਾਰ ਪੁੱਤਰ ਤਿਲਕ ਰਾਜ ਵਾਸੀ ਕਾਹਨੇਵਾਲਾ ਜ਼ਖਮੀ ਹੋ ਗਿਆ ਸੀ l ਪੰਚਾਇਤੀ ਚੋਣਾਂ ਕਾਰਨ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਇਤਰਾਜ਼ ਲਗਾਏ ਜਾਣੇ ਸਨ, ਜਿਸ ਕਾਰਨ ਅਕਾਲੀ ਦਲ ਦੇ ਆਗੂ ਨੋਨੀ ਮਾਨ ਅਤੇ ਬੌਬੀ ਮਾਨ ਆਪਣੇ ਸਮਰਥਕਾਂ ਸਮੇਤ ਬੀਡੀਪੀਓ ਦਫ਼ਤਰ ਪੁੱਜੇ ਸਨ ਅਤੇ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰ ਵੀ ਮੌਜੂਦ ਸਨ।
ਉਥੇ ਹੀ ਪਿੰਡ ਮੁਹੰਮਦੇ ਵਾਲਾ ਤੋਂ ਸਰਪੰਚ ਉਮੀਦਵਾਰ ਮਨਦੀਪ ਬਰਾੜ ਅਤੇ ਮਾਨ ਗਰੁੱਪ ਦੇ ਲੋਕਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ, ਦੇਖਦੇ ਹੀ ਦੇਖਦੇ ਇਹ ਵਿਵਾਦ ਝਗੜੇ ਵਿੱਚ ਤਬਦੀਲ ਹੋ ਗਿਆ। ਇਸ ਝਗੜੇ ਦੌਰਾਨ ਫਾਈਰਿੰਗ ਹੋਈ। ਫਾਈਰਿੰਗ ਦੌਰਾਨ ਆਪ ਦੇ ਸਰਪੰਚ ਉਮੀਦਵਾਰ ਮਨਦੀਪ ਬਰਾੜ ਦੀ ਛਾਤੀ ਵਿੱਚ ਗੋਲੀ ਵੱਜੀ।